ਮਾਨਸਾ ਬਾਲ ਭਵਨ ਦੇ ਪਾਰਕ ਵਿੱਚ ਲਗਾਇਆ ਗਿਆ ਓਪਨ ਜਿੰਮ - mansa gym news
ਮਾਨਸਾ ਸ਼ਹਿਰ ਦੇ ਜ਼ਿਲ੍ਹਾ ਕਚਹਿਰੀ ਦੇ ਵਿਚ ਸਥਾਪਿਤ ਬਾਲ ਭਵਨ ਦੇ ਵਿੱਚ ਪਾਰਕ ਵਿੱਚੋਂ ਨਗਰ ਕੌਂਸਲ ਮਾਨਸਾ ਵੱਲੋਂ ਓਪਨ ਜਿਮ ਸਥਾਪਿਤ ਕੀਤਾ ਗਿਆ ਹੈ ਇਸ ਓਪਨ ਜਿੰਮ ਦਾ ਉਦਘਾਟਨ ਨਵ ਨਿਯੁਕਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਅਤੇ ਨਾਲ ਹੀ ਵੱਡੇ ਪੱਧਰ ਤੇ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ ਇਸ ਕਰਕੇ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਜਿੰਮ ਵੀ ਲਗਾਏ ਜਾ ਰਹੇ ਹਨ ਜਿਸ ਦੇ ਤਹਿਤ ਅੱਜ ਜਿਮ ਲਗਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਆਗੂਆਂ ਨੇ ਵੀ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਨ੍ਹਾਂ ਕਿਹਾ ਕਿ ਓਪਨ ਜ਼ਿੰਮਾ ਦਾ ਬਜ਼ੁਰਗ ਵੀ ਸਹਾਰਾ ਲੈ ਸਕਦੇ ਹਨ ਕਿਉਂਕਿ ਹੋਰ ਜਿੰਮਾਂ ਦੇ ਵਿੱਚ ਬਜ਼ੁਰਗ ਨਹੀਂ ਜਾਂਦੇ ਇਸ ਲਈ ਪਾਰਕਾਂ ਵਿਚ ਜਿੰਮ ਲਗਾਏ ਜਾ ਰਹੇ ਹਨ ਤਾਂ ਕਿ ਇਨ੍ਹਾਂ ਜਿੰਮਾਂ ਵਿਚ ਬਜ਼ੁਰਗ ਔਰਤਾਂ ਅਤੇ ਬੱਚੇ ਆਪਣੇ ਆਪ ਨੂੰ ਫਿੱਟ ਰੱਖ ਸਕਣ।