ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਖੁੱਲ੍ਹੇ ਸਕੂਲ - ਅੰਮ੍ਰਿਤਸਰ ਦੇ ਮਾਲ ਰੋਡ ਵਿੱਖੇ ਸਥਿਤ ਸਰਕਾਰੀ ਸਕੂਲ
ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਧੀਨ ਅੱਜ ਸੂਬੇ ਭਰ 'ਚ ਸਕੂਲ ਖੁੱਲ੍ਹ ਗਏ ਹਨ। ਅੰਮ੍ਰਿਤਸਰ ਦੇ ਮਾਲ ਰੋਡ ਵਿੱਖੇ ਸਥਿਤ ਸਰਕਾਰੀ ਸਕੂਲ ਵਿੱਚ ਬੱਚਿਆਂ ਦਾ ਆਉਣਾ ਜਾਣਾ ਸ਼ੁਰੂ ਹੋ ਗਏ ਅਤੇ ਉਸ ਤੋਂ ਪਹਿਲਾਂ ਸਕੂਲ ਦੀਆਂ ਤਿਆਰੀਆਂ ਦੇ ਨਾਲ-ਨਾਲ ਮਾਪਿਆਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ। ਸਕੂਲ ਪ੍ਰਸ਼ਾਸਨ ਵੱਲੋਂ ਗੇਟ 'ਤੇ ਸੈਨੇਟਾਈਜ਼ਰ ਰੱਖਿਆ ਗਿਆ ਅਤੇ ਬੱਚਿਆਂ ਦੇ ਦਾਖਲ ਹੋਣ 'ਤੇ ਤਾਪਮਾਨ ਵੀ ਚੈੱਕ ਕੀਤਾ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।