ਘੱਲੂਘਾਰਾ ਦਿਵਸ: ਸਿੱਖ ਕੌਮ ਨੂੰ ਨਹੀਂ ਮਿਲਿਆ ਇਨਸਾਫ: ਮਾਨ - ਸ੍ਰੀ ਦਰਬਾਰ ਸਾਹਿਬ
ਅੰਮ੍ਰਿਤਸਰ: 6 ਜੂਨ 1984 ਘੱਲੂਘਾਰਾ ਦਿਵਸ ਮਨਾਉਣ ਲਈ ਵੱਖ-ਵੱਖ ਜਥੇਬੰਦੀਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਨਤਮਸਤਕ ਹੋ ਰਹੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੀ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ 6 ਜੂਨ 1984 ਨੂੰ ਵਾਪਰੇ ਦੁਖਾਂਤ ਦਾ ਅੱਜ ਤਕ ਸਿੱਖਾਂ ਨੂੰ ਕਿਸੇ ਵੀ ਤਰੀਕੇ ਨਾਲ ਕੋਈ ਇਨਸਾਫ ਨਹੀਂ ਮਿਲ ਸਕਿਆ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਰਾਜੋਆਣਾ ਦੀ ਭੈਣ ਨੇ ਤੁਹਾਡਾ ਸਮਰਥਨ ਮੰਗਿਆ ਹੈ ਇਸ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਇਸ ਸਵਾਲ ਤੋਂ ਨਾਰਾਜ਼ ਹੋ ਕੇ ਪੱਤਰਕਾਰਾਂ ਨੂੰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।