ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ
ਰੋਪੜ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦੇ 115ਵੇਂ ਜਨਮ ਦਿਹਾੜੇ ਮੌਕੇ ਨੂੰ ਸਮਰਪਿਤ ਇਕ ਸਾਈਕਲ ਰੈਲੀ ਦਾ ਆਯੋਜਨ (Organizing a bicycle rally) ਕੀਤਾ ਗਿਆ। ਇਸ ਸਾਈਕਲ ਰੈਲੀ ਵਿੱਚ ਲਗਭਗ 200 ਤੋਂ ਵੱਧ ਸਾਈਕਲਿਸਟਾਂ (More than 200 cyclists participated) ਨੇ ਭਾਗ ਲਿਆ। ਸਾਈਕਲ ਰੈਲੀ ਵਿੱਚ ਆਮ ਲੋਕਾਂ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਲ ਹੋਏ, ਇਹ ਰੈਲੀ ਬੇਲਾ ਚੌਂਕ ਤੋਂ ਚੱਲ ਕੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਸਮਾਪਤ ਹੋਈ।ਰੋਪੜ ਦੇ ਡਿਪਟੀ ਕਮਿਸ਼ਨਰ ਪ੍ਰੀਤੀ (Deputy Commissioner) ਯਾਦਵ ਨੇ ਇਸ ਸਾਈਕਲ ਰੈਲੀ ਨੂੰ ਹਰੀ ਝੰਡੀ ਦਿੱਤੀ ਅਤੇ ਨਾਲ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦੇਸ਼ ਪ੍ਰਤੀ ਪਾਏ ਪੂਰਨਿਆਂ ਉੱਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮਕਸਦ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵੱਲੋਂ ਛੋਟੀ ਉਮਰੇ ਵਿੱਚ ਦੇਸ਼ ਲਈ ਦਿੱਤੀ ਸ਼ਹਾਦਤ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੀ ਕੁਰਬਾਨੀ ਤੋਂ ਨੌਜਵਾਨ ਬੱਚਿਆਂ ਨੂੰ ਨਸ਼ੇ ਤੋਂ ਦੂਰ ਰੱਖਣਾ ਅਤੇ ਆਪਣੀ ਚੰਗੀ ਸਿਹਤ ਬਣਾਉਣ ਸਬੰਧੀ ਜਾਗਰੁਕ ਕਰਨਾ ਹੈ।