ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ - ਭਾਈ ਮਲਕੀਤ ਸਿੰਘ ਖਾਨਪੁਰ
ਹੁਸ਼ਿਆਰਪੁਰ : ਚਿੰਤਪੂਰਨੀ ਰੋਡ 'ਤੇ ਸਥਿਤ ਮੁਹੱਲਾ ਮਾਊਂਟਵਿਊ ਕਲੋਨੀ ਵਿਖੇ ਗੁਰਦੁਆਰਾ ਸਰਬ ਸਾਂਝਾ ਸਾਹਿਬ ਵਿਖੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ 'ਚ ਜਿੱਥੇ ਵਿਸ਼ਵ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ ਉਥੇ ਹੀ ਭਾਈ ਮਲਕੀਤ ਸਿੰਘ ਖਾਨਪੁਰ ਥਿਆੜਾ ਵਾਲੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਸਿੱਖ ਇਤਿਹਾਸ ਨੂੰ ਪੜ੍ਹਨ ਅਤੇ ਗੁਰੂ ਸਾਹਿਬ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤੀ ਬਾਣੀ ਨੂੰ ਪੜ੍ਹਨ ਅਤੇ ਆਪਣੇ ਜੀਵਨ 'ਤੇ ਲਾਗੂ ਕਰਨ ਦਾ ਸੰਦੇਸ਼ ਵੀ ਦਿੱਤਾ।