ਉਜਾੜੇ ਗਏ ਘਰਾਂ ਦੇ ਮਾਲਕ ਨੇ ਘੇਰਿਆ DC ਦਫ਼ਤਰ , ਕਿਸਾਨਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਵੱਡੀ ਚਿਤਾਵਨੀ - ਕਿਸਾਨਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਵੱਡੀ ਚਿਤਾਵਨੀ
ਬਠਿੰਡਾ: ਪਿਛਲੇ ਦਿਨੀਂ ਸਵੇਰੇ ਤਿੰਨ ਵਜੇ ਬਠਿੰਡਾ ਪੁਲਿਸ ਵੱਲੋਂ ਬੀਡੀਏ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਿੰਗ ਰੋਡ ਉੱਪਰ ਬਣੇ ਮਕਾਨਾਂ ’ਤੇ ਪੀਲਾ ਪੰਜਾ ਚਲਾ ਕੇ ਢਹਿ ਢੇਰੀ ਕਰਨ ਤੋਂ ਬਾਅਦ ਖੁੱਲ੍ਹੇ ਆਸਮਾਨ ਥੱਲੇ ਰਹਿ ਰਹੇ ਇੰਨ੍ਹਾਂ ਪਰਿਵਾਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਪਹੁੰਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਗ਼ਰੀਬਾਂ ਨੂੰ ਛੱਤ ਕੀ ਦੇਣੀ ਹੈ ਇਨ੍ਹਾਂ ਦੇ ਸਿਰ ਤੋਂ ਛੱਤ ਖੋਹ ਕੇ ਛੋਟੇ ਛੋਟੇ ਬੱਚਿਆਂ ਨਾਲ ਖੁੱਲ੍ਹੇ ਆਸਮਾਨ ਥੱਲੇ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਕੀਮਤੀ ਸਾਮਾਨ ਮੀਂਹ ਕਾਰਨ ਖ਼ਰਾਬ ਹੋ ਗਿਆ ਉਥੇ ਹੀ ਉਨ੍ਹਾਂ ਨੂੰ ਹੁਣ ਖੁੱਲ੍ਹੇ ਆਸਮਾਨ ਥੱਲੇ ਆਪਣੇ ਬੱਚਿਆਂ ਨਾਲ ਰਹਿਣਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਸਰਕਾਰ ਇੰਨ੍ਹਾਂ ਗ਼ਰੀਬ ਲੋਕਾਂ ਦੇ ਸਿਰ ’ਤੇ ਛੱਤ ਨਹੀਂ ਦਿੰਦੀ ਉਹ ਇਸ ਪ੍ਰਦਰਸ਼ਨ ਵਿੱਚ ਇਸੇ ਤਰ੍ਹਾਂ ਇੰਨ੍ਹਾਂ ਦਾ ਸਾਥ ਦਿੰਦੇ ਰਹਿਣਗੇ।