ਬਲਾਕ ਵਲਟੋਹਾ ਦਾ ਪੰਚਾਇਤ ਅਫ਼ਸਰ ਕੀਤਾ ਮੁਅੱਤਲ - ਵੀਡੀਓ ਲਾਲ ਸਿੰਘ
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਵੀਡੀਓ ਲਾਲ ਸਿੰਘ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਕਿ ਕਿਸੇ ਕਿਸਮ ਦੀ ਕੁਤਾਹੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਿਤ ਵੀਡੀਓ ਖਿਲਾਫ਼ ਪੰਚਾਇਤਾਂ 'ਚ ਕਈ ਘਪਲੇ ਕਰਨ ਦੇ ਇਲਜ਼ਾਮ ਲੱਗ ਰਹੇ ਸਨ, ਜਿਸ ਕਾਰਨ ਕਾਰਵਾਈ ਕੀਤੀ ਗਈ ਹੈ।