ਆਪ ਆਗੂਆਂ ਦੇ ਧੱਕੇਸ਼ਾਹੀ ਦਾ ਸ਼ਿਕਾਰ ਪੰਚਾਂ ਸਰਪੰਚਾਂ ਨੇ ਕੀਤਾ ਰੋਸ ਪ੍ਰਦਰਸ਼ਨ - moga news
ਮੋਗਾ ਵਿੱਚ ਸਰਪੰਚਾਂ ਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਕਾਲੇ ਝੰਡੇ ਚੁੱਕ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਦੌਰਾਨ ਧਰਨੇ ਵਿੱਚ ਸਾਮਲ ਹੋਏ ਪੰਚਾ ਸਰਪੰਚਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਚੁਣੇ ਹੋਏ ਪੰਚਾਂ ਸਰਪੰਚਾਂ ਨੂੰ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਦੀ ਸ਼ਹਿ ਉੱਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਇਨਕੁਆਰੀਆਂ ਕੱਢ ਕੇ ਜ਼ਲੀਲ ਕੀਤਾ ਜਾ ਰਿਹਾ ਹੈ ਜਿਸ ਦੇ ਖਿਲਾਫ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਪੰਚਾਂ ਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਨਾਲ ਅਜਿਹਾ ਵਤੀਰਾ ਹੁੰਦਾ ਰਿਹਾ ਤਾਂ ਕਿਸੇ ਵੀ ਕੀਮਤ ਉੱਤੇ ਸਹਿਣ ਨਹੀਂ ਕਰਨਗੇ ਅਤੇ ਇਸ ਸੰਘਰਸ਼ ਨੂੰ ਅੱਗੇ ਲੈ ਕੇ ਜਾਣਗੇ।
Last Updated : Aug 24, 2022, 5:56 PM IST