ਹਰਿਆਣਾ ਦੇ ਮੁੱਖ ਮੰਤਰੀ ਦੇ ਬਿਆਨ ਨੇ ਪੰਜਾਬ ਦੇ ਪਾਣੀਆਂ ਦੇ ਮੁਦੇ 'ਤੇ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਕੀਤਾ: ਪਰਮਬੰਸ ਸਿੰਘ ਰੋਮਾਣਾ - Faridkot latest news
ਫ਼ਰੀਦਕੋਟ: ਬੀਤੇ ਦਿਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਵਿਚ ਅਕਾਲੀ ਭਾਜਪਾ ਗਠਜੋੜ ਨਾ ਹੋਣ ਬਾਰੇ ਬਿਆਨ ਦਿੱਤਾ ਗਿਆ ਸੀ। ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਮਾਲਵਾ ਜੋਨ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਨੇ ਖੁਦ ਬਿਆਨ ਦੇ ਕੇ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਅਕਾਲੀ ਦਲ ਦਾ ਸਟੈਂਡ ਸਪਸ਼ਟ ਹੈ ਅਤੇ ਅਕਾਲੀ ਦਲ ਕਿਸੇ ਵੀ ਹਾਲ ਵਿਚ SYL ਨਹੀਂ ਬਣਨ ਦੇਵੇਗਾ।