ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ - ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ
ਬਠਿੰਡਾ: ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ (Punjabi singer Subhdeep Singh Sidhu Musewala) ਦੇ ਪਿਤਾ ਬਲਕੋਰ ਸਿੰਘ ਅਤੇ ਮਾਤਾ ਚਰਨ ਕੌਰ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਸਰਬ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਫੈਨ ਮਿਲੇ ਅਤੇ ਕਈ ਫੈਨ ਬੜੇ ਹੀ ਭਾਵਕ ਦਿਖੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ (Jathedar Sahib of Sri Akal Takht Sahib) ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।