ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਵਾਉਣ ਬਾਰੇ ਭਗਵੰਤ ਮਾਨ ਨੇ ਬੋਲਿਆ ਝੂਠ: ਢੀਂਡਸਾ - arvind kejriwal
ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਵਿਖੇ ਇੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਆ ਰਹੇ ਹਨ। ਢੀਂਡਸਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਗ੍ਰਾਂਟਾਂ ਦੇ ਮਾਮਲੇ ਵਿੱਚ ਝੂਠ ਬੋਲਿਆ ਅਤੇ ਹੁਣ ਸੰਸਦ ਭਵਨ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਪਹਿਲੀ ਵਾਰ ਸ਼ਰਧਾਂਜਲੀ ਦਿਵਾਉਣ ਬਾਰੇ ਝੂਠ ਬੋਲ ਰਹੇ ਹਨ।