ਪਠਾਨਕੋਟ ’ਚ ਕਿਸਾਨ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਤੀ ਜਾਨ - ਕਾਨੂੰਨਾਂ ਦੇ ਵਿਰੋਧ ’ਚ ਜ਼ਹਿਰੀਲਾ ਪਦਾਰਥ ਨਿਗਲ
ਪਠਾਨਕੋਟ: ਲਦਪਾਲਮਾ ਟੋਲ ਪਲਾਜ਼ਾ ’ਤੇ ਇੱਕ ਕਿਸਾਨ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਘਟਨਾ ਉਪਰੰਤ ਉਸਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਰੇ ਘਟਨਾਕ੍ਰਮ ਬਾਰੇ ਕਿਸਾਨਾਂ ਨੇ ਦੱਸਿਆ ਕਿ ਸੁੱਚਾ ਸਿੰਘ ਜੋ ਕਿ ਲਦਪਾਲਮਾ ਟੋਲ ਪਲਾਜ਼ਾ ’ਤੇ ਧਰਨੇ ’ਚ ਸ਼ਾਮਲ ਸੀ, ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਕੁਰਬਾਨ ਕਰ ਦਿੱਤੀ।