ਪਠਾਨਕੋਟ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਭੁੱਕੀ ਦੇ ਨਾਲ ਕੀਤਾ ਗ੍ਰਿਫ਼ਤਾਰ - 2 ਟਰੱਕਾਂ ਦੇ ਵਿੱਚ 10-10 ਕਿਲੋ ਭੁੱਕੀ ਬਰਾਮਦ
ਪਠਾਨਕੋਟ: ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ ਜਾਗਰੁਕ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦੀ ਸਪਲਾਈ ਤੋੜਨ ਵੀ ਕੋਸ਼ਿਸ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਚੱਲਦੇ ਜ਼ਿਲ੍ਹਾ ਪਠਾਨਕੋਟ ਦੀ ਥਾਣਾ ਸਦਰ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ 2 ਟਰੱਕਾਂ ਦੇ ਵਿੱਚ 10-10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।