Patiala:BSP ਅਤੇ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ - ਪ੍ਰੇਮ ਸਿੰਘ ਚੰਦੂਮਾਜਰਾ
ਪਟਿਆਲਾ:BSP ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ (Akali workers) ਨੇ ਹਲਕਾ ਘਨੌਰ ਵਿਚ ਮੀਟਿੰਗ ਕੀਤੀ ਹੈ।ਇਸ ਮੀਟਿੰਗ ਵਿਚ ਬਸਪਾ (BSP)ਦੁਆਰਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਜਰੀਵਾਲ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਸਰਕਾਰ ਦਾ ਘਿਰਾਓ ਵੀ ਕੀਤਾ ਅਤੇ ਪਾਵਰਕਾਮ ਨੂੰ 48 ਘੰਟੇ ਦਿੱਤੇ ਜਾਣ ਦੀ ਮੰਗ ਕੀਤੀ।ਉਨ੍ਹਾਂ ਨੇ ਕਿਹਾ ਕਿ ਜੇਕਰ ਬਿਜਲੀ ਦੀਆਂ ਲਾਈਨਾਂ ਸਹੀ ਨਾ ਹੋਈ ਤਾਂ ਉਹ ਸੰਘਰਸ਼ ਕਰਨਗਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਦੀ ਗੱਲ ਕਰਦਿਆਂ ਬੇਰੁਜ਼ਗਾਰਾਂ 'ਤੇ ਡੰਡੇ ਸੁੱਟੇ ਹਨ।ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ 2022 ਵਿਚ ਅਕਾਲੀ ਬਸਪਾ ਦੀ ਸਰਕਾਰ ਬਣੇਗੀ।