Patiala:ਮੰਗਾਂ ਨੂੰ ਲੈਕੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ
ਪਟਿਆਲਾ: ਪੰਜਾਬ ਸਰਕਾਰ ਖ਼ਿਲਾਫ਼ ਪਨਬਸ (PUNBUS), ਪੰਜਾਬ ਰੋਡਵੇਜ਼ (Punjab Roadways) ਅਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀ ਮੰਗਾਂ ਸਬੰਧੀ ਲਗਾਤਾਰ ਮੁਜ਼ਾਹਰਾ ਕੀਤੇ ਜਾ ਰਹੇ ਹਨ। ਅੱਜ ਪਟਿਆਲਾ ਦੇ ਬੱਸ ਸਟੈਂਡ ਦਾ ਗੇਟ ਬੰਦ ਇਨ੍ਹਾਂ ਵਰਕਰਜ਼ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਹ ਪ੍ਰਦਰਸ਼ਨ ਕਰੀਬ 4 ਘੰਟੇ ਤੱਕ ਚੱਲਿਆ। ਜਿਸ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਬੱਸ ਅੱਡੇ ਦੇ ਨਾ ਤਾਂ ਬੱਸ ਨੂੰ ਅੰਦਰ ਜਾਣ ਦਿੱਤਾ ਤੇ ਨਾ ਹੀ ਕੋਈ ਬੱਸ ਨੂੰ ਬਾਹਰ ਆਉਣ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਤੇ ਨਾਲ ਹੀ 10 ਹਜ਼ਾਰ ਨਵੀਆਂ ਸਰਕਾਰੀ ਬੱਸਾਂ ਪਾਈਆ ਜਾਣ, ਜਿਸ ਨਾਲ 70 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਤੇ ਨਾਲ ਹੀ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਕੀਤੀ ਜਾਵੇ।