ਪਟਵਾਰੀ ਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ 3 ਦਿਨਾਂ ਦੀ ਸਮੂਹਿਕ ਛੁੱਟੀ ਨੂੰ ਲੈ ਕੇ ਹੜਤਾਲ ਸ਼ੁਰੂ - ਦਿ ਪਟਵਾਰ ਰੈਵੀਨਿਊ ਯੂਨੀਅਨ
ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਦਿ ਪਟਵਾਰ ਰੈਵੀਨਿਊ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ 3 ਦਿਨ੍ਹਾਂ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਲੇਰਕੋਟਲਾ 'ਚ ਵਿਜੀਲੈਂਸ ਵਿਭਾਗ ਵੱਲੋਂ ਪਟਵਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਸ਼ੋਕਰ ਨੂੰ ਬਹਾਨੇ ਨਾਲ ਦਫ਼ਤਰ 'ਚ ਬੁਲਾ ਕੇ ਉਸ ਉਪਰ ਨਾਜਾਇਜ਼ ਪਰਚਾ ਦੇ ਦਿੱਤਾ ਗਿਆ ਤੇ ਉਹ ਵੀ ਬਿਨ੍ਹਾਂ ਕੋਈ ਕਾਰਨ ਦੱਸੇ। ਜਿਸ ਕਾਰਨ ਸਮੂਹ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਗੂਆਂ 'ਚ ਸਰਕਾਰ ਅਤੇ ਵਿਜਲੈਂਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮਾਮਲਾ ਰੱਦ ਨਾ ਕੀਤਾ ਤਾਂ ਉਨ੍ਹਾਂ ਵੱਲੋਂ 9 ਤਾਰੀਖ ਤੋਂ ਫਿਰ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾਵੇਗੀ। ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਹੜਤਾਲ ਹੋਣ ਕਾਰਨ ਦੂਰ ਦੁਰਾਡਿਆਂ ਤੋਂ ਕੰਮ ਕਰਵਾਉਣ ਆਏ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ।