ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ - ਮਲੇਰਕੋਟਲਾ ਤਹਿਸੀਲ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ
ਮਲੇਰਕੋਟਲਾ: ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਮਲੇਰਕੋਟਲਾ ਤਹਿਸੀਲ ਦਫ਼ਤਰ ਦੇ ਬਾਹਰ ਜਮ ਕੇ ਪੰਜਾਬ ਸਰਕਾਰ ਅਤੇ ਖਜ਼ਾਨਾ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਪਟਵਾਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਲਗਾਤਾਰ ਉਹ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ, ਕਿਉਂਕਿ ਉਨ੍ਹਾਂ ਦੇ ਭੱਤਿਆਂ ਦੇ ਵਿੱਚ ਜਿੱਥੇ ਕਟੌਤੀ ਕੀਤੀ ਜਾ ਰਹੀ ਹੈ ਉੱਥੇ ਤਨਖ਼ਾਹਾਂ ਵੀ ਲੇਟ ਦਿੱਤੀਆਂ ਜਾਂਦੀਆਂ ਹਨ।