ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀ ਕੀਤਾ ਕਾਬੂ - 27 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ
ਜਲੰਧਰ: ਵਿਜੀਲੈਂਸ ਵਿਭਾਗ ਨੇ ਤਹਿਸੀਲ ਕੰਪਲੈਕਸ ਵਿੱਚ ਰੇਡ ਕਰ ਕੇ 1 ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਦਲਬੀਰ ਸਿੰਘ ਨੇ ਦੱਸਿਆ ਅਮਨਦੀਪ ਸ਼ਿਕਾਇਤਕਰਤਾ ਨੇ ਉਨ੍ਹਾਂ ਨੂੰ 1 ਪਟਵਾਰੀ ਖਿਲਾਫ਼ ਸ਼ਿਕਾਇਤ ਦਰਜ਼ ਕਰਵਾਈ ਸੀ। ਉਨ੍ਹਾਂ ਕਿਹਾ ਕਿ ਪਟਵਾਰੀ ਨੇ ਉਨ੍ਹਾਂ ਕੋਲੋਂ 27 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ, ਉਨ੍ਹਾਂ ਨੇ ਪਟਵਾਰੀ ਨੂੰ 25 ਹਜ਼ਾਰ ਰੁਪਏ ਪਹਿਲਾਂ ਪਟਵਾਰੀ ਨੂੰ ਦਿੱਤੇ ਹੋਏ ਸੀ। ਉਨ੍ਹਾਂ ਨੇ ਦੱਸਿਆ ਉਸ ਤੋਂ ਬਾਅਦ ਅਮਨਦੀਪ ਨੇ 2 ਹਜ਼ਾਰ ਰੁਪਏ ਰਿਸ਼ਵਤ ਨਰਿੰਦਰ ਗੁਪਤਾ ਨੂੰ ਦਿੱਤੇ ਅਤੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਮੌਕੇ 'ਤੇ ਰੰਗੇ ਹੱਥੀਂ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ।