ਫਤਿਹਗੜ੍ਹ ਸਾਹਿਬ 'ਚ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਹਲਕਿਆਂ ਦਾ ਵਾਧੂ ਚਾਰਜ ਛੱਡਿਆ - Patwaris and Kanungos
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਤਾਲਮੇਲ ਕਮੇਟੀ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਤਹਿਸੀਲ ਫਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਨਗੋਆਂ ਵੱਲੋਂ ਆਪਣਾ ਵਾਧੂ ਹਲਕਿਆਂ ਦਾ ਚਾਰਜ ਛੱਡ ਦਿੱਤਾ ਹੈ। ਇਸ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲੰਮੇ ਸਮੇਂ ਤੋਂ ਸਰਕਾਰ ਤੋਂ ਨਵੀਂ ਭਰਤੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਸਰਕਾਰ ਵੱਲੋਂ ਇਸ ਸਬੰਧੀ ਵਾਰ ਵਾਰ ਭਰੋਸਾ ਦੇਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਇਸ ਲਈ ਤਾਲਮੇਲ ਕਮੇਟੀ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਸਮੂਹ ਪਟਵਾਰੀ ਅਤੇ ਕਾਨੂੰਨਗੋ ਇੱਕ ਤਨਖਾਹ ਇੱਕ ਹਲਕਾ ਦੇ ਫਾਰਮੂਲੇ ਨੂੰ ਅਪਣਾਉਂਦੇ ਹੋਏ ਆਪਣੇ ਪੱਕੇ ਹਲਕਿਆਂ ਦਾ ਹੀ ਕੰਮ ਕਰਨਗੇ।