'ਆਪ' ਸਰਕਾਰ ਤਿੰਨ ਮਹੀਨਿਆਂ ਵਿੱਚ ਹੀ ਹੋਈ ਫੇਲ੍ਹ: ਪਵਨ ਬਾਂਸਲ - ਤਿੰਨ ਮਹੀਨਿਆਂ ਵਿੱਚ ਹੀ ਹੋਈ ਫੇਲ੍ਹ
ਬਰਨਾਲਾ: ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਹਰ ਇੱਕ ਪਾਰਟੀ ਜਿੱਤ ਦਾ ਦਾਅਵਾ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਲੋਕ ਸਭਾ ਹਲਕਾ ਸੰਗਰੂਰ ਦੀ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰੇਲਵੇ ਮੰਤਰੀ ਪਵਨ ਬਾਂਸਲ ਨੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਪਵਨ ਬਾਂਸਲ ਨੇ ਕਿਹਾ ਕਿ ਲੋਕ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੇ ਬਹੁਤ ਚੰਗਾ ਉਮੀਦਵਾਰ ਦਲਵੀਰ ਸਿੰਘ ਗੋਲਡੀ ਭੇਜਿਆ ਹੈ। ਇਸ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਬਹੁਤ ਵੱਡੀ ਹੁੰਗਾਰਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਜਿਸ ਤਰ੍ਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਉਸਦੇ ਮੁਕਾਬਲੇ ਆਪ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਹੀ ਦੇਖ ਲਿਆ ਹੈ, ਆਪ ਪਾਰਟੀ ਦੇ ਪੱਲੇ ਕੁੱਝ ਵੀ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਨੂੰ ਇੱਕ ਚੰਗਾ ਹੁੰਗਾਰਾ ਸੰਗਰੂਰ ਦੇ ਲੋਕਾਂ ਦਾ ਮਿਲੇਗਾ ਅਤੇ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਜਿੱਤ ਹੋਵੇਗੀ।