ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਧਰਨਾ - ਪੰਜਾਬ ਸਰਕਾਰ ਵੀ ਇਨ੍ਹਾਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ
ਜਲੰਧਰ: ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਗੁਰਾਇਆ ਵੱਲੋਂ ਮੰਡਲ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ ਜਿਸ ਵਿਚ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਖਿਲਾਫ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ। ਪਿਛਲੀ ਮੀਟਿੰਗ ਸਮੇਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਇਨ੍ਹਾਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ ਬਜਟ ਸੈਸ਼ਨ ਵਿੱਚ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਦਿੱਤਾ ਸਾਰਾ ਹੀ ਬਜਟ ਮੁਲਾਜ਼ਮਾਂ ਵਿਰੋਧੀ ਹੈ ਮੁੱਖ ਮੰਤਰੀ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ ਉਨ੍ਹਾਂ ਤੋਂ ਉਲਟ ਕੰਮ ਕਰ ਰਿਹਾ ਹੈ ਸਭ ਵਾਅਦੇ ਖੋਖਲੇ ਨਿਕਲੇ ਹਨ।
TAGGED:
ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ