ਪਠਾਨਕੋਟ ਹਸਪਤਾਲ 'ਚ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕ ਅਤੇ ਮਰੀਜ਼ - ਪਠਾਨਕੋਟ
ਪਠਾਨਕੋਟ: ਕੋਰੋਨਾ ਮਹਾਂਮਾਰੀ ਦੀ ਦੂਸਰੀ ਵੇਵ ਦੇ ਚੱਲਦੇ ਸੂਬੇ ਭਰ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਪਠਾਨਕੋਟ ਦੇ ਵਿੱਚ ਬੀਤੇ ਦਿਨ 30 ਕੋਰੋਨਾ ਪੌਜ਼ੀਟਿਵ ਮਰੀਜ਼ ਸਾਹਮਣੇ ਆਏ ਸਨ, ਜਦਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਿੱਚ ਸਖ਼ਤੀ ਕਰਨ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਇਸ ਦੇ ਬਾਵਜੂਦ ਸਿਹਤ ਵਿਭਾਗ ਖੁਦ ਇਸ ਨੂੰ ਲੈ ਕੇ ਗੰਭੀਰ ਨਜ਼ਰ ਨਹੀਂ ਆ ਰਿਹਾ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਵਲ ਹਸਪਤਾਲ ਦੇ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਵੱਲੋਂ ਨਾ ਤਾਂ ਸੋਸ਼ਲ ਡਿਸਟੈਂਸ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਜ਼ਿਆਦਾਤਰ ਮਰੀਜ਼ ਬਿਨਾਂ ਮਾਸਕ ਦੇ ਹੀ ਘੁੰਮਦੇ ਹੋਏ ਨਜ਼ਰ ਆਏ।