ਸੀਵਰੇਜ ਸਿਸਟਮ ਬੰਦ ਹੋਣ ਕਾਰਨ ਸੜਕ ਉੱਤੇ ਖੜਿਆ ਪਾਣੀ, ਲੋਕਾਂ ਦਾ ਜਿਊਣਾ ਹੋਇਆ ਦੁੱਭਰ - faridkot latest news
ਜੈਤੋ ਵਿੱਚ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਪਾਣੀ ਹੀ ਪਾਣੀ ਹੋ ਰਿਹਾ ਹੈ,ਜਿਸ ਕਾਰਨ ਲੋਕਾਂ ਦਾ ਬਹੁਤ ਹੀ ਬੁਰਾ ਹਾਲ ਹੋ ਰਿਹਾ ਹੈ ਅਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਸ ਮੌਕੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਇਹ ਸਮੱਸਿਆ ਅੱਜ ਦੀ ਨਹੀਂ ਸਗੋਂ ਪਿਛਲੇ ਲੰਮੇ ਸਮੇਂ ਤੋਂ ਇਸੇ ਤਰ੍ਹਾਂ ਹੀ ਆ ਰਹੀ ਹੈ। ਸੀਵਰੇਜ ਵਿਭਾਗ ਵੱਲੋਂ ਵੀ ਇਸ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਦੁਖੀ ਹੋ ਕੇ ਸ਼ਹਿਰ ਵਾਸੀਆਂ ਵੱਲੋਂ ਅੱਕ ਧਰਨਾ ਲਗਾ ਦਿੱਤਾ ਗਿਆ। ਮੌਕੇ ਉੱਤੇ ਐੱਸਐੱਚਓ ਮਨੋਜ ਕੁਮਾਰ ਵੱਲੋਂ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਇਆ ਅਤੇ ਧਰਨਾ ਚੁਕਵਾ ਦਿਤਾ ਤੇ ਭਰੋਸਾ ਦਵਾਇਆ ਕਿ ਇਸ ਮਸਲੇ ਦਾ ਹੱਲ ਜਲਦੀ ਕਰਵਾ ਦਿੱਤਾ ਜਾਵੇਗਾ।