ਰੇਹੜੀ ਵਾਲਿਆਂ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ, ਟ੍ਰੈਫਿਕ ਪੁਲਿਸ ਸਖ਼ਤ - traffic police is strict
ਤਰਨਤਾਰਨ : ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਸੜਕਾਂ ਦੇ ਕੰਢੇ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਜਿਥੇ ਰਾਹਗੀਰਾਂ ਨੂੰ ਲੰਘਣ 'ਚ ਕਾਫੀ ਮੁਸ਼ਕਲਾਂ ਆਉਂਦੀਆਂ ਹਨ। ਉੱਥੇ ਹੀ ਗੁਰੂਦੁਆਰਾ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਨੂੰ ਜਾਂਦੀ ਸੜਕ 'ਤੇ ਰੇਹੜੀ ਵਾਲਿਆਂ ਕਾਰਨ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਆਉਂਦੇ ਸ਼ਰਧਾਲੂਆਂ ਨੂੰ ਵੀ ਇਨ੍ਹਾਂ ਰਸਤਿਆਂ ਥਾਣੀਂ ਆਉਣਾ ਪੈਂਦਾ ਹੈ ਜਿੱਥੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਤਰਨਤਾਰਨ ਐਸਡੀਐਮ ਰਜਨੀਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ ਤਰਨਤਾਰਨ ਨਗਰ ਕੌਂਸਲ ਦੇ ਅਧਿਕਾਰੀਆ ਅਤੇ ਟ੍ਰੈਫਿਕ ਇੰਚਾਰਜ ਬਲਜੀਤ ਸਿੰਘ ਵੱਲੋ ਸਾਂਝੇ ਤੌਰ ਤਰਨਤਾਰਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦੇ ਦੁਕਾਨਦਾਰਾ ਨੂੰ ਅਪੀਲ ਕੀਤੀ ਗਾਈ ਕਿ ਉਹ ਇਕ ਹਫਤਾ ਦੇ ਅੰਦਰ ਅੰਦਰ ਆਪੋ ਆਪਣੇ ਨਾਜਾਇਜ ਕੀਤੇ ਕਬਜ਼ੇ ਤੁੰਰਤ ਛੱਡ ਦਿਓ ਨਹੀਂ ਤਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।