ਪੈਟਰੋਲ ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ ਘੱਟਣ 'ਤੇ ਲੋਕ ਖੁਸ਼ - ਕੀਮਤਾਂ ਚ ਕਟੌਤੀ
ਬਠਿੰਡਾ: ਕੇਂਦਰ ਵਲੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਜਿਸ ਨੂੰ ਲੈਕੇ ਬਠਿੰਡਾ 'ਚ ਆਮ ਲੋਕ ਖੁਸ਼ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਕਿ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕੀਮਤਾਂ 'ਚ ਕਟੌਤੀ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ।