ਮੰਡੀ ਗੋਬਿੰਦਗੜ੍ਹ: ਸੀਵਰੇਜ ਦੀ ਸਮੱਸਿਆ ਤੋਂ ਲੋਕ ਪਰੇਸ਼ਾਨ - worried about
ਮੰਡੀ ਗੋਬਿੰਦਗੜ੍ਹ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਲੋਕਾਂ ਨੂੰ ਇਹ ਸਹੂਲਤਾਂ ਕਿੰਨੀਆਂ ਕੁ ਪਹੁੰਚ ਰਹੀਆਂ ਹਨ। ਇਸ ਦੀ ਪੋਲ ਖੋਲ ਰਹੀਆਂ ਹਨ ਮੰਡੀ ਗੋਬਿੰਦਗੜ੍ਹ ਦੇ ਵਾਰਡ 9 ਤੇ 10 ਦੀਆਂ ਇਹ ਤਸਵੀਰਾਂ, ਜਿੱਥੇ ਸੀਵਰੇਜ ਦਾ ਕੰਮ ਤਾਂ ਚੱਲ ਰਿਹਾ ਹੈ, ਪਰ ਉਹ ਵੀ ਬਹੁਤ ਹੀ ਧੀਮੀ ਗਤੀ ਦੇ ਨਾਲ ਜਿਸ ਕਾਰਨ ਉੱਥੇ ਰਹਿਣ ਵਾਲੇ ਲੋਕਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਲਏ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਪਹੁੰਚੇ। ਇੱਕ ਪਾਸੇ ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਉੱਥੇ ਹੀ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ