ਫਰੀਦਕਟ ਦੇ GGS ਹਸਪਤਾਲ ਵਿੱਚ ਹੰਗਾਮਾ, ਲੋਕਾਂ ਨੇ ਚੋਰ ਨੂੰ ਕਾਬੂ ਕਰ ਚਾੜਿਆ ਕੁਟਾਪਾ - ਹਸਪਤਾਲ ਵਿੱਚ ਸੁਰੱਖਿਆ ਦੇ ਸਖਤ ਇੰਤਜ਼ਾਮ
ਫਰੀਦਕੋਟ ਦੇ ਜੀਜੀਐਸ ਮੈਡੀਕਲ ਵਿਚ ਦਿਨ ਚੜਦੇ ਹੀ ਲੋਕਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਉਸ ਪਾਸੋਂ ਕਈ ਮੋਬਾਈਲ, ਹੈਡਫੋਨ, ਲੋਕਾਂ ਦੇ ਕਈ ਬਟੂਏ, ਏਟੀਐਮ ਅਤੇ ਲੋਕਾਂ ਦੇ ਕਈ ਤਰ੍ਹਾਂ ਦੇ ਦਸਤਾਵੇਜ ਬਰਾਮਦ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਿਕ ਲੋਕਾਂ ਨੇ ਚੋਰ ਨੂੰ ਕਾਬੂ ਕਰ ਉਸਦਾ ਕੁਟਾਪਾ ਵੀ ਚਾੜਿਆ। ਇਸ ਤੋਂ ਬਾਅਦ ਜਿਵੇਂ ਹੀ ਪੁਲਿਸ ਨੂੰ ਲੋਕਾਂ ਵਲੋਂ ਸ਼ਖਸ ਦੀ ਕੁੱਟਮਾਰ ਕੀਤੇ ਜਾਣ ਬਾਰੇ ਵੀ ਪਤਾ ਚੱਲਿਆ ਤਾਂ ਉਨ੍ਹਾਂ ਨੇ ਮੌਕੇ ਉੱਤੇ ਪਹੁੰਚੇ ਕੇ ਬੜੀ ਮੁਸ਼ੱਕਤ ਤੋਂ ਬਾਅਦ ਸ਼ੱਕੀ ਵਿਅਕਤੀ ਨੂੰ ਆਪਣੀ ਹਿਰਾਸਤ ਵਿਚ ਲਿਆ। ਮੌਕੇ ਉੱਤੇ ਮੌਜੂਦ ਲੋਕਾਂ ਵਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਹਸਪਤਾਲ ਪ੍ਰਸ਼ਾਸ਼ਨ ਉੱਤੇ ਕਥਿਤ ਮਿਲੀ ਭੁਗਤ ਦੇ ਇਲਜ਼ਾਮ ਵੀ ਲਗਾਏ ਗਏ। ਨਾਲ ਹੀ ਲੋਕਾਂ ਨੇ ਹਸਪਤਾਲ ਵਿੱਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਜਾਣ ਦੀ ਮੰਗ ਕੀਤੀ।