ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ: 'ਆਪ' ਆਗੂ
ਬਸੀ ਪਠਾਣਾਂ: ਮਾਨਸੂਨ ਦੇ ਪਏ ਪਹਿਲੇ ਹੀ ਮੀਂਹ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਮੀਂਹ ਪੈਣ ਕਾਰਨ ਸ਼ਹਿਰ ਵਿੱਚ ਥਾਂ-ਥਾਂ ‘ਤੇ ਪਾਣੀ ਜਮਾ ਹੋ ਗਿਆ ਹੈ। ਮੋਰਿੰਡਾ ਰੋਡ ‘ਤੇ ਪਾਣੀ ਇੱਕਠਾ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੇੜਲੇ ਲੋਕਾਂ ਅਤੇ ਦੁਕਾਨਦਾਰਾਂ ਦਾ ਕਹਿਣਾ ਹੈ, ਕਿ ਉਹ ਕਈ ਸਾਲਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦਾ ਕਹਿਣਾ ਹੈ, ਕਿ ਮੀਂਹ ਪੈਣ ਦੌਰਾਨ ਇੱਥੇ ਦੇ ਹਾਲਾਤ ਬਦ ਤੋ ਬੱਦਤਰ ਹੋਏ ਹਨ। ਜਿਸ ਦੀ ਕਈ ਵਾਰ ਪ੍ਰਸ਼ਾਸਨ ‘ਤੇ ਸਰਕਾਰੀ ਵਜ਼ੀਰਾਂ ਨੂੰ ਸ਼ਿਕਾਇਤ ਵੀ ਕੀਤੀ ਹੈ, ਪਰ ਕਿਸੇ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ।