ਲੋਕ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ: ਸਿਵਲ ਸਰਜਨ
ਬਠਿੰਡਾ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦੇਸ਼ ਭਰ ਵਿੱਚ ਇੱਕ ਵਾਰ ਫਿਰ ਵੱਧਾ ਨਜ਼ਰ ਆ ਰਿਹਾ ਹੈ। ਬਠਿੰਡਾ ਦੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦਾ ਕਹਿਣਾ ਹੈ ਕਿ ਜਿਹੜਾ ਵੀ ਕਰਮਚਾਰੀ ਕੋਰੋਨਾ ਵੈਕਸੀਨ ਨਹੀਂ ਲਗਵਾਏਗਾ, ਉਸ ਦੇ ਹਰ ਮਹੀਨੇ ਵਿੱਚ ਕੋਰੋਨਾ ਸੈਂਪਲ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,61,177 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 10,367 ਪੌਜ਼ੀਟਿਵ ਕੇਸ ਆਏ ਹਨ। ਉਨ੍ਹਾਂ ਕਿਹਾ ਕਿ ਇਨਾਂ ਵਿੱਚੋਂ 9,772 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 359 ਕੇਸ ਐਕਟਿਵ ਹਨ ਤੇ 262 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।