ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - Protests against Punjab and Union Government
ਮਾਨਸਾ: ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਮਾਨਸਾ (Mansa) ਤੋਂ ਸਾਹਮਣੇ ਆਈਆ ਹਨ। ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਉਨ੍ਹਾਂ ਦਾ ਜਨ-ਜੀਵਨ ਬਹੁਤ ਹੀ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆ ਦਾ ਚੰਗਾ ਭਵਿੱਖ ਨਹੀਂ ਬਣ ਪਾ ਰਿਹਾ। ਜੋ ਆਪਣੇ ਵਾਲੇ ਸਮੇਂ ਅੰਦਰ ਫਿਰ ਤੋਂ ਗਰੀਬੀ ਦਾ ਪਤੀਕ ਹੈ। ਇਸ ਮੌਕੇ ਪ੍ਰਦਰਸਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਮਹਿਗਾਈ ਤੇ ਰੋਕ ਲਗਾਵੇ।