ਪੰਜਾਬ ਦੇ ਲੋਕਾਂ ਨੇ ਬਿਜਲੀ ਮੁਆਫੀ ’ਤੇ ਚੁੱਕੇ ਸਵਾਲ, ਮਾਨ ਸਰਕਾਰ ਨੂੰ ਦਿੱਤੀ ਇਹ ਨਸੀਹਤ - ਬਿਜਲੀ ਦੇਣ ਦੀ ਗਾਰੰਟੀ ਦੇ ਵਾਅਦੇ ਦੀ ਸ਼ੁਰੂਆਤ
ਮਾਨਸਾ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇਣ ਦੀ ਗਾਰੰਟੀ ਦੇ ਵਾਅਦੇ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਵੱਲੋਂ ਮੁਫਤ ਬਿਜਲੀ ਸਕੀਮ ਲਾਗੂ ਕਰਨ ਲਈ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਮਾਨਸਾ ਦੇ ਹਰਭਜਨ ਸਿੰਘ ਅਤੇ ਨਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਹਾ ਕਿ ਮੁਫਤ ਬਿਜਲੀ ਸਕੀਮ ਬਿਜਲੀ ਅੱਜ ਤੋਂ ਲਾਗੂ ਕਰ ਦਿੱਤੀ ਗਈ ਹੈ। ਲੋਕਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦਾ ਵਾਅਦਾ ਵੀ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।