ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ - ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੁ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੜਕਸਾਰ ਤੋਂ ਸੰਗਤਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸੰਗਤਾਂ ਵੱਡੀਆਂ-ਵੱਡੀਆਂ ਲਾਈਨਾਂ ਵਿੱਚ ਖੜੀਆਂ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਭਾ, ਸੁਸਾਇਟੀਆਂ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ।