ਲੋਕਾਂ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ - People thanked the central government
ਸ੍ਰੀ ਮੁਕਤਸਰ ਸਾਹਿਬ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ। ਜਿਸ ਨੂੰ ਲੈਕੇ ਲੋਕ ਕਾਫ਼ੀ ਪ੍ਰੇਸ਼ਾਨ ਸਨ, ਪਰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਇਸ ਮੌਕੇ ਲੋਕਾਂ ਵੱਲੋਂ ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਇਸ ਮਹਿੰਗਈ ਤੋਂ ਹੋਰ ਰਾਹਤ ਮਿਲ ਸਕੇ।