ਲੋਕਾਂ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ - Appeal to Punjab Government too
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜਲ ਦੀਆ ਕੀਮਤਾਂ (Petrol and diesel prices) ਵਿੱਚ ਕੀਤੀ ਕਟੌਤੀ ਦਾ ਲੋਕਾਂ ਵਾਲੇ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕਾਂ ਨੇ ਕਿਹਾ ਕਿ ਇਸ ਮਹਿੰਗਾਈ ਦੇ ਦੌਰ ਵਿੱਚ ਸਰਕਾਰ ਦਾ ਇਹ ਫੈਸਲਾ ਲੋਕਾਂ ਨੂੰ ਥੋੜ੍ਹੀ ਰਾਹਤ ਦੇਵੇਗਾ। ਇਸ ਮੌਕੇ ਅੰਮ੍ਰਿਤਸਰ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ (Appeal to Punjab Government too) ਕੀਤੀ ਕਿ ਉਹ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਆਪਣੇ ਪੱਧਰ ‘ਤੇ ਕਟੌਤੀ ਕਰੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉੱਥੇ ਹੀ ਕੁਝ ਲੋਕ ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਨੂੰ 2024 ਦੀਆਂ ਚੋਣਾਂ ਨਾਲ ਜੋੜ ਕੇ ਵੇਖ ਰਹੇ ਹਨ।