ਮੀਂਹ ਬਣਿਆ ਕਾਲ ! ਛੱਤ ਡਿੱਗਣ ਕਾਰਨ ਇੱਕ ਮੌਤ - ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ
ਪਠਾਨਕੋਟ: ਗਰਮੀ ਦੇ ਇਸ ਮੌਸਮ ਵਿੱਚ ਜਿੱਥੇ ਇੱਕ ਪਾਸੇ ਮੀਂਹ ਨੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਕੁਝ ਲੋਕਾਂ ਲਈ ਇਹ ਮੀਂਹ ਭਿਆਨਕ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਹੋਈ ਭਾਰੀ ਬਰਸਾਤ ਕਾਰਨ ਸ਼ਹਿਰ ਦੇ ਮੁਹੱਲਾ ਰਾਮਨਗਰ ਵਿੱਚ ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸ ਦਈਏ ਕਿ ਇਸ ਘਰ 'ਚ ਮ੍ਰਿਤਕ ਅਤੇ ਉਸ ਦੀ ਮਾਂ ਦੋਵੇਂ ਰਹਿੰਦੇ ਸਨ ਅਤੇ ਘਰ ਦੀਆਂ ਕੱਚੀਆਂ ਕੰਧਾਂ ਹੋਣ ਕਾਰਨ ਮ੍ਰਿਤਕ ਦੀ ਮਾਂ ਰਾਤ ਨੂੰ ਸੌਣ ਲਈ ਗੁਆਂਢੀਆਂ ਦੇ ਘਰ ਚਲੀ ਗਈ ਅਤੇ ਰਾਤ ਨੂੰ ਬਾਰਿਸ਼ ਹੋਣ ਕਾਰਨ ਛੱਤ ਡਿੱਗ ਗਈ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ।