ਭਾਈ ਬਲਜਿੰਦਰ ਸਿੰਘ ਪਰਵਾਨਾ ਦੀ ਰਿਹਾਈ ਲਈ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ ਪੱਤਰ
ਜ਼ੀਰਾ:ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇੱਕ ਸਾਂਝਾ ਮੰਗ ਪੱਤਰ ਐੱਸ.ਡੀ.ਐੱਮ. ਰਣਜੀਤ ਸਿੰਘ ਭੁੱਲਰ ਜ਼ੀਰਾ ਨੂੰ ਦਿੱਤਾ ਗਿਆ ਹੈ। ਇਸ ਮੰਗ ਪੱਤਰ ਵਿੱਚ ਮੁੱਖ ਮੰਗ ਭਾਈ ਬਲਜਿੰਦਰ ਸਿੰਘ ਪਰਵਾਨਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਜਥੇ ਦੇ ਬੁਲਾਰੇ ਨੇ ਦੱਸਿਆ ਕਿ ਜੂਨ ਮਹੀਨੇ ਵਿੱਚ ਘੱਲੂਘਾਰਾ 2021 ਵਾਲੇ ਦਿਨ ਸ਼ਿਵ ਸੈਨਾ ਦੇ ਕੁਝ ਮੈਂਬਰਾਂ ਵੱਲੋਂ ਰਾਜਪੁਰਾ ਚੌਂਕ ਵਿੱਚ ਅੱਤਵਾਦ ਖ਼ਾਤਮਾ ਦਿਵਸ ਦੇ ਪੋਸਟਰ ਲਗਾਏ ਗਏ ਸਨ ਅਤੇ ਕੁੱਝ ਸ਼ਰਾਰਤੀ ਵੱਲੋਂ ਉਨ੍ਹਾਂ ਨੂੰ ਪਾੜ ਦਿੱਤਾ ਗਿਆ ਸੀ। ਜਿਸ ਦੇ ਸਬੰਧ ਵਿੱਚ ਬੀਤੀ 8 ਜੂਨ 2021 ਨੂੰ ਉਸ ਦਾ ਆਧਾਰ ਬਣਾ ਕੇ ਭਾਈ ਬਲਜਿੰਦਰ ਸਿੰਘ ਪਰਵਾਨਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜੋ ਕਿ ਇੱਕ ਬੇ-ਬੁਨਿਆਦ ਕਹਾਣੀ ਦੇ ਆਧਾਰ ‘ਤੇ ਕੀਤਾ ਗਿਆ ਸੀ।