ਮਹਿਲਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ - ਮਹਿਲਾ ਤਸਕਰ ਨੂੰ ਗ੍ਰਿਫਤਾਰ ਕੀਤਾ
ਜਲੰਧਰ: ਸੂਬੇ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਦੇ ਚੱਲਦੇ ਜਲੰਧਰ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਮਹਿਲਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੀ ਗਈ ਮਹਿਲਾ ਤੋਂ ਪੁਲਿਸ ਨੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਤੈਅ ਤੱਕ ਜਾਣ ਲਈ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।