ਓਸਾਮਾ ਬਿਨ ਲਾਦੇਨ ਦੀ ਫੋਟੋ ਵਾਇਰਲ, ਹੇਠਾਂ ਲਿਖਿਆ ਦੁਨੀਆ ਦਾ ਸਭ ਤੋਂ ਵਧੀਆ ਇੰਜੀਨੀਅਰ - electricity department written in honor
ਫਰੂਖਾਬਾਦ: ਜ਼ਿਲ੍ਹੇ ਦੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ ਲੱਗੇ ਓਸਾਮਾ ਬਿਨ ਲਾਦੇਨ ਦੀ ਇੱਕ ਫੋਟੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਫੋਟੋ 'ਚ ਦੁਨੀਆ ਦੇ ਸਭ ਤੋਂ ਖੌਫਨਾਕ ਅੱਤਵਾਦੀ ਓਸਾਮਾ ਬਿਨ ਲਾਦੇਨ ਲਈ ਸਨਮਾਨਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਹਾਲਾਂਕਿ ਈਟੀਵੀ ਭਾਰਤ ਇਸ ਤਸਵੀਰ ਦੇ ਵਾਇਰਲ ਹੋਣ ਦੀ ਪੁਸ਼ਟੀ ਨਹੀਂ ਕਰਦਾ ਹੈ। ਉੱਥੇ ਹੀ ਅਜੇ ਤੱਕ ਐਸਡੀਓ ਦੀ ਇਸ ਕਾਰਵਾਈ ਬਾਰੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ, ਇਸ ਦੇ ਨਾਲ ਹੀ ਸੀਨੀਅਰ ਅਧਿਕਾਰੀਆਂ ਨੇ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।