ਰਾਸ਼ਟਰੀ ਪੋਸ਼ਣ ਮਿਸ਼ਨ ਦੇ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਾਏ ਬੂਟੇ - ਐਫਸੀਆਈ
ਸ੍ਰੀ ਫ਼ਤਿਹਗੜ੍ਹ ਸਾਹਿਬ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਰਾਸ਼ਟਰੀ ਪੋਸ਼ਣ ਮਿਸ਼ਨ ਅਭਿਆਨ ਦੇ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਮਨੋਰਥ ਨਾਲ ਕਿਚਨ ਗਾਰਡਨ ਸਥਾਪਤ ਕੀਤਾ ਅਤੇ ਬੂਟੇ ਲਗਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਫਸੀਆਈ ਦੇ ਡਵੀਜ਼ਨਲ ਮੈਨੇਜਰ ਚੰਡੀਗੜ੍ਹ ਨੇ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ 1 ਸਤੰਬਰ ਤੋਂ 30 ਸਤੰਬਰ ਤੱਕ ਅਭਿਆਨ " ਰਾਸ਼ਟਰੀ ਪੋਸ਼ਣ ਮਿਸ਼ਨ" ਤਹਿਤ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਵਾਤਾਵਰਨ ਨੂੰ ਸ਼ੁੱਧ ਬਣਾ ਕੇ ਰੱਖਣਗੇ, ਉੱਥੇ ਹੀ ਇਨ੍ਹਾਂ ਬੂਟਿਆਂ ਨੂੰ ਦਵਾਈਆਂ ਦੇ ਤੌਰ 'ਤੇ ਵੀ ਵਰਤਿਆ ਜਾ ਸਕੇਗਾ।