10 ਮਈ ਨੂੰ ਪੀਐਮ ਮੋਦੀ ਪਹੁੰਚਣਗੇ ਹੁਸ਼ਿਆਰਪੁਰ - PMmodi in punjab]'
ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਦੇਸ਼ ਭਰ 'ਚ ਰਾਜਨੀਤਕ ਪਾਰਟੀਆਂ ਵਲੋਂ ਜ਼ੋਰ ਅਜਮਾਇਸ਼ ਲਗਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਭਾਰਤੀਆਂ ਜਨਤਾ ਪਾਰਟੀ (ਭਾਜਪਾ) ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੁਸ਼ਿਆਰਪੁਰ ਵਿੱਚ 10 ਮਈ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਖਾਸਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਗੱਲ ਦਾ ਖੁਲਾਸਾ ਪੰਜਾਬ ਭਾਜਪਾ ਪ੍ਰਧਾਨ ਸ਼ਵੈਤ ਮਲਿਕ ਵਲੋਂ ਇਕ ਪ੍ਰੈਸ ਵਾਰਤਾ ਦੌਰਾਨ ਕੀਤਾ ਗਿਆ।