ਜ਼ਹਿਰੀਲੀ ਸ਼ਰਾਬ: ਭਾਜਪਾ ਮਹਿਲਾ ਮੋਰਚਾ ਨੇ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ
ਜਲੰਧਰ: ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਰ ਨੇ ਵੋਟਾਂ ਤੋਂ ਪਹਿਲਾ ਕਿਹਾ ਸੀ ਕਿ ਸਰਕਾਰ ਦੇ ਆਉਣ 'ਤੇ 28 ਦਿਨਾਂ ਦੇ ਵਿੱਚ ਮੈਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਦੇਵਾਂਗਾ। ਉਨ੍ਹਾਂ ਕਿਹਾ ਕਿ ਨਾ ਤਾਂ ਨਸ਼ਾ ਖ਼ਤਮ ਹੋਇਆ ਤੇ ਨਾ ਹੀ ਕੈਪਟਨ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ।