ਘੱਲੂਘਾਰੇ ਦੇ ਮੱਦੇਨਜ਼ਰ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
ਬਰਨਾਲਾ: 6 ਜੂਨ ਘੱਲੂਘਾਰਾ ਦਿਵਸ ਨੂੰ ਲੈਕੇ ਪੰਜਾਬ ਪੁਲਿਸ ਅਲਰਟ ’ਤੇ ਵਿਖਾਈ ਦੇ ਰਹੀ ਹੈ। ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਬਰਨਾਲਾ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਸ਼ਹਿਰ ਦੇ ਬਾਜ਼ਾਰਾਂ ਅਤੇ ਵੱਖ ਵੱਖ ਮੁਹੱਲਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਇਸ ਮੌਕੇ ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ 6 ਜੂਨ ਘੱਲੂਘਾਰੇ ਦਿਵਸ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਇਹ ਅਹਿਸਾਸ ਕਰਵਾਉਣਾ ਹੈ ਕਿ ਉਹ ਸੁਰੱਖਿਅਤ ਹਨ। ਸਮਾਜ ਦਾ ਮਾਹੌਲ ਗਰਿਬ ਕਰਨ ਦੀ ਕੋਈ ਇਜਾਜ਼ਤ ਨਹੀਂ ਹੋਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਪੁਲਿਸ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।