ਨਸ਼ੇ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਕਰਨ ਦੀ ਅਪੀਲ - ਐਸਐਸਪੀ ਪਠਾਨਕੋਟ ਗੁਲਨੀਤ ਸਿੰਘ ਖੁਰਾਨਾ
ਪਠਾਨਕੋਟ: ਨਸ਼ੇ ਨੂੰ ਨੱਥ ਪਾਉਣ ਦੇ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਐਸਐਸਪੀ ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਦੀ ਰਹਿਨੁਮਾਈ ਹੇਠ ਪਿੰਡ ਜਸਵਾਲੀ ਵਿਖੇ ਕੀਤਾ ਗਿਆ। ਇਸ ਦੇ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਵਿੱਚ ਐਸਐਸਪੀ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦੇ ਨਾਲ ਤਾਲਮੇਲ ਬਣਾ ਕੇ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੇ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਹੈ ਕਿ ਅਸੀਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰ ਦੇਈਏ, ਜਿਸ ਦੇ ਵਿੱਚ ਸਥਾਨਕ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਕਿ ਲੋਕਾਂ ਦੇ ਨਾਲ ਤਾਲਮੇਲ ਬਣਾ ਕੇ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ।