ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਸਣੇ ਇੱਕ ਔਰਤ ਕਾਬੂ - ਰਤ ਦੇ ਘਰੋਂ ਨਸ਼ੀਲੇ ਪਦਾਰਥ ਬਰਾਮਦ
ਤਰਨ ਤਾਰਨ: ਥਾਣਾ ਸਦਰ ਪੱਟੀ ਪੁਲਿਸ ਨੇ ਮੁਖ਼ਬਰ ਖਾਸ ਦੀ ਇਤਲਾਹ 'ਤੇ ਇੱਕ ਔਰਤ ਦੇ ਘਰ ਛਾਪਾਮਾਰੀ ਦੌਰਾਨ 500 ਗ੍ਰਾਮ ਹੈਰੋਇਨ ਅਤੇ 310 ਗੋਲੀਆਂ ਬਰਾਮਦ ਕੀਤੀਆ ਹਨ। ਪੁਲਿਸ ਚੌਕੀ ਸਭਰਾ ਦੇ ਇੰਚਾਰਜ ਐੱਸ ਆਈ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਕੋਟ ਬੁੱਢਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਸੀ। ਇਸ ਇਤਲਾਹ ਦੇ ਰਾਹੀ ਜਾਣਕਾਰੀ ਦਿੱਤੀ ਗਈ ਸੀ ਅਮਰਜੀਤ ਕੌਰ ਜੋ ਕਿ ਕੋਟ ਬੁੱਢੇ ਅਤੇ ਤੂਤਾਂ ਦੀਆਂ ਬਹਿਕਾਂ 'ਤੇ ਰਹਿੰਦੀ ਹੈ। ਉਹ ਆਪਣੇ ਘਰ 'ਚ ਨਸ਼ੇ ਦਾ ਕਾਰੋਬਾਰ ਕਰਦੀ ਹੈ, ਜੇ ਹੁਣੇ ਰੇਡ ਕੀਤੀ ਜਾਵੇ ਤਾਂ ਉਕਤ ਔਰਤ ਦੇ ਘਰੋਂ ਨਸ਼ੀਲੇ ਪਦਾਰਥ ਬਰਾਮਦ ਹੋ ਸਕਦੇ ਹਨ।