ਪਠਾਨਕੋਟ ਪੁਲਿਸ ਨੇ ਕਾਬੂ ਕੀਤਾ ਜਾਸੂਸ, ਪਾਕਿਸਤਾਨ ਭੇਜਦਾ ਸੀ ਜਾਣਕਾਰੀ - ਗ੍ਰਿਫਤਾਰ ਵਿਅਕਤੀ ਕੋਲੋਂ ਕਈ ਅਹਿਮ ਖੁਲਾਸੇ
ਪਠਾਨਕੋਟ: ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਸਰਹੱਦੀ ਇਲਾਕਿਆਂ ਬਾਰੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਗ੍ਰਿਫਤਾਰ ਵਿਅਕਤੀ ਕੋਲੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ 'ਤੇ ਜਾਸੂਸੀ ਸਮੇਤ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਨੂੰ ਕੋਰਟ ਚ ਪੇਸ਼ ਕੀਤਾ ਜਿੱਥੋ ਪੁਲਿਸ ਨੇ ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਇਸ ਦੌਰਾਨ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।