ਤਰਨਤਾਰਨ 'ਚ ਪੁਲਿਸ ਨੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - ਅਦਾਲਤ ਵਿੱਚ ਪੇਸ਼
ਤਰਨਤਾਰਨ: ਵਿੱਚ ਪੁਲਿਸ ਨੇ ਹੈਰੋਇਨ (heroin) ਸਮੇਤ 2 ਮੁਲਜ਼ਮਾਂ ਨੂੰ ਕਾਬੂ (2 accused arrested) ਕੀਤਾ ਹੈ। ਪੁਲਿਸ ਮੁਤਾਬਿਕ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 265 ਗ੍ਰਾਮ ਹੈਰੋਇਨ ਅਤੇ ਇੱਕ ਮੋਟਰ ਸਾਈਕਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ (Illegal liquor recovered ) ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਗਸ਼ਤ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ 2 ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਿਕ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ (appear in court) ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਰਿਮਾਂਡ ਤੋਂ ਬਾਅਦ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।