ਪੁਲਿਸ ਨੇ 2 ਚੋਰਾਂ ਨੂੰ ਅਤੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ - ਪਹਿਚਾਣ ਅਰਵਿੰਦਰ ਵਾਸੀ ਕਾੜ੍ਹੇ
ਜਲੰਧਰ : ਮਾਨਯੋਗ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਜਲੰਧਰ ਦਿਹਾਂਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦਿਆਂ ਨਸ਼ਾ ਤਸਕਰਾਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਤੇ ਨੱਥ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਹੀ ਮੁਸ਼ਤੈਦੀ ਕੀਤੀ ਜਾ ਰਹੀ ਹੈ। ਇਸ ਦੇ ਸਬੰਧ ਵਿਚ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਅਤੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਫਿਲੌਰ ਨਗਰ ਵਿਖੇ ਨਾਕੇਬੰਦੀ ਕੀਤੀ ਗਈ ਸੀ ਤਾਂ ਦੋ ਪਰਵਾਸੀ ਮਜ਼ਦੂਰ ਦੇਖਿਆ ਤੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਦੀ ਤਲਾਸ਼ੀ ਲਈ ਗਈ। ਜਿਸ ਤੇ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਪਾਸੋਂ ਪਾਈਆ ਪਾਈਆ ਅਫੀਮ ਬਰਾਮਦ ਹੋਈ। ਇਹ ਦੋਵੇਂ ਪਰਵਾਸੀ ਯੂਪੀ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੀ ਪਹਿਚਾਣ ਅਰਵਿੰਦਰ ਵਾਸੀ ਕਾੜ੍ਹੇ ਸਹਾਈ ਯੂਪੀ ਅਤੇ ਦੂਜਾ ਮਗਦੀਪ ਪਿੰਡ ਹਰੀਪੁਰ ਯੂਪੀ ਵਜੋਂ ਹੋਈ ਹੈ।