ਪੁਲਿਸ ਨੇ 2 ਨੌਜਵਾਨਾਂ ਨੂੰ 600 ਗ੍ਰਾਮ ਅਫ਼ੀਮ ਸਮੇਤ ਕੀਤਾ ਕਾਬੂ - ਪੁਲਿਸ ਵੱਲੋਂ ਨਾਕਾ ਬੰਦੀ ਕੀਤੀ
ਲੁਧਿਆਣਾ: ਮਾਛੀਵਾੜਾ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਹੀ ਇੱਕ ਕਿੱਲੋ ਅਫ਼ੀਮ ਸਮੇਤ ਫਰੂਟ ਵਿਕ੍ਰੇਤਾ ਤੇ ਆੜ੍ਹਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਅੱਜ 600 ਗ੍ਰਾਮ ਅਫ਼ੀਮ ਸਮੇਤ 2 ਵਿਅਕਤੀ ਸੁਖਵਿੰਦਰ ਸਿੰਘ ਤੇ ਹਰਜੋਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸ਼ਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਨਾਕਾ ਬੰਦੀ ਕੀਤੀ ਹੋਈ ਸੀ। ਸਰਹਿੰਦ ਨਹਿਰ ਦੇ ਪੁਰਾਣੇ ਪੁੱਲ ਨੇ 2 ਵਿਅਕਤੀ ਮੋਟਰਸਾਈਕਲ ’ਤੇ ਸਵਾਰ ਆਉਂਦੇ ਨੂੰ ਚੈਕਿੰਗ ਲਈ ਰੋਕਿਆ। ਪੁਲਿਸ ਵੱਲੋਂ ਚੈਕਿੰਗ ਦੌਰਾਨ 600 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।