8 ਪੇਟੀਆਂ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ - ਬਾਬਾ ਦੀਪ ਸਿੰਘ ਨਗਰ
ਜਲੰਧਰ: ਨਸ਼ਾ ਤਸਕਰਾਂ 'ਤੇ ਨਕੇਲ ਕੱਸਦੇ ਹੋਏ ਜਲੰਧਰ ਦੇ ਸੀਆਈਏ ਸਟਾਫ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਅੱਠ ਪੇਟੀ ਵੱਖ-ਵੱਖ ਮਾਰਕਾ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ ਦੇ ਏਐਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਨਸ਼ੇ ਦੇ ਖਾਤਮੇ ਲਈ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਦੌਰਾਨ ਗਸ਼ਤ ਕੋਟ ਬਾਬਾ ਦੀਪ ਸਿੰਘ ਨਗਰ ਵਿੱਚ ਇੱਕ ਨਸ਼ਾ ਤਸਕਰ ਪ੍ਰਕਾਸ਼ ਸਿੰਘ ਹੈਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਲਿਆ ਗਿਆ ਹੈ।