ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਗਿਰੋਹ ਦੇ ਦੋ ਗੁਰਗਿਆਂ ਨੂੰ ਕੀਤਾ ਕਾਬੂ - ਗੈਂਗਸਟਰ ਲਖਬੀਰ ਸਿੰਘ ਲੰਡਾ
ਤਰਨ ਤਾਰਨ ਦੇ ਸੀ.ਆਈ.ਏ ਸਟਾਫ ਵੱਲੋਂ ਦੇਸ਼ ਵਿਰੋਧੀ ਅਨਸਰ ਨਛੱਤਰ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਰਣਜੀਤ ਸਿੰਘ ਢਿੱਲੋਂ ਐਸ.ਐਸ.ਪੀ ਵੱਲੋ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵਿਸ਼ਾਲਜੀਤ ਸਿੰਘ ਪੀ.ਪੀ.ਐਸ ਐਸ.ਪੀ ਇੰਨਵੇਸਟੀਗੇਸ਼ਨ ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ( ਡੀ ) ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ - ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ।ਜਿਸ ਤਹਿਤ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਸਮੇਤ ਪੁਲਿਸ ਪਾਰਟੀ ਵੱਲੋਂ ਬੀਤੇ ਦਿਨੀ ਗ੍ਰਿਫਤਾਰ ਕੀਤੇ ਗਏ ਨਛੱਤਰ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਿ ਬੀਤੇ ਦਿਨੀ ਤਰਨ ਤਾਰਨ ਪੁਲਿਸ ਵੱਲੋਂ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਨਜਾਇਜ਼ ਅਸਲੇ ਅਤੇ ਵਿਸਫੋਟਕ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਸੀ। ਜਿਹਨਾਂ ਵਿੱਚ ਨਛੱਤਰ ਸਿੰਘ, ਸੁਖਦੇਵ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਨਾਮ ਸ਼ਾਮਲ ਸੀ।